Saturday, June 26, 2010

ਆਰਸੀ ਲਈ ਪਹੁੰਚੀਆਂ ਕਿਤਾਬਾਂ ਲਈ ਧੰਨਵਾਦ

ਦੋਸਤੋ! ! ਯੂ.ਐੱਸ.ਏ. ਵਸਦੇ ਲੇਖਕ ਕੁਲਦੀਪ ਸਿੰਘ ਬਾਸੀ ਜੀ ਨੇ ਲੋਕ ਗੀਤ ਪ੍ਰਕਾਸ਼ਨ, ਚੰਡੀਗੜ੍ਹ ਵੱਲੋਂ ਪ੍ਰਕਾਸ਼ਿਤ ਆਪਣਾ ਖ਼ੂਬਸੂਰਤ ਕਾਵਿ-ਸੰਗ੍ਰਹਿ ਮਨ ਮੰਥਨ ਅਤੇ ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਤ੍ਰਿਖਾਵੰਤ ਬਿਨੁ ਨੀਰ ਆਰਸੀ ਲਈ ਭੇਜੇ ਹਨ। ਬਾਸੀ ਸਾਹਿਬ ਦਾ ਬੇਹੱਦ ਸ਼ੁਕਰੀਆ। ਜੇਕਰ ਤੁਸੀਂ ਵੀ ਇਹਨਾਂ ਕਿਤਾਬਾਂ ਨੂੰ ਆਪਣੀ ਲਾਇਬ੍ਰੇਰੀ ਦਾ ਸ਼ਿੰਗਾਰ ਬਣਾਉਣ ਦੇ ਇੱਛੁਕ ਹੋ, ਤਾਂ ਪ੍ਰਕਾਸ਼ਕਾਂ ਨਾਲ਼ ਸੰਪਰਕ ਪੈਦਾ ਕਰ ਸਕਦੇ ਹੋ।

ਅਦਬ ਸਹਿਤ

ਤਨਦੀਪ ਤਮੰਨਾ






No comments: